AUDIO GURBANI

Follow AUDIO GURBANI
Share on
Copy link to clipboard

Recitation of Gurbani and Hukamnama from Sri Darbar Sahib Amritsar. Audio English and Punjabi. Other Sikh stories and news etc. Support this podcast: https://anchor.fm/gsjhampur/support

Gurjit Singh Jhampur


    • Jun 2, 2025 LATEST EPISODE
    • daily NEW EPISODES
    • 10m AVG DURATION
    • 2,023 EPISODES


    Search for episodes from AUDIO GURBANI with a specific topic:

    Latest episodes from AUDIO GURBANI

    ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥

    Play Episode Listen Later Jun 2, 2025 7:04


    ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।SORAT'H, FIFTH MEHL, THIRD HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥

    Play Episode Listen Later Jun 1, 2025 7:26


    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।SORAT�H, FIFTH MEHL:When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥ

    Play Episode Listen Later Jun 1, 2025 3:52


      ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥

    Play Episode Listen Later May 31, 2025 9:32


    ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God

    ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

    Play Episode Listen Later May 30, 2025 5:05


    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru's Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥ

    Play Episode Listen Later May 27, 2025 3:52


    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

    Play Episode Listen Later May 27, 2025 3:52


     ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || 

    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥

    Play Episode Listen Later May 26, 2025 9:47


    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT'H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord's elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

    ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

    Play Episode Listen Later May 24, 2025 7:37


     ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।DHANAASAREE, FOURTH MEHL:Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

    ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

    Play Episode Listen Later May 24, 2025 5:27


     ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਬਿਲਾਵਲੁ ਮਹਲਾ ੫ (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।Bilawal Fifth Mehal Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥ

    Play Episode Listen Later May 23, 2025 3:52


      ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ

    Play Episode Listen Later May 21, 2025 14:29


    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। 

    ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥

    Play Episode Listen Later May 21, 2025 9:12


    ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ਸਲੋਕੁ ਮਃ ੩ ॥ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥ਪੰਜਾਬੀ ਵਿਆਖਿਆਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ । (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ ।ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ ।ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ । ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ ।੧।ਹੇ ਚੁਹਚੁਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ ਵਿਚਾਰੀਏ! ਖਸਮ-ਪ੍ਰਭੂ ਨੂੰ ਸਦਾ ਚੇਤੇ ਰੱਖ । ਹੇ ਨਾਨਕ! (ਆਖ ਕਿ ਇਸ ਤਰ੍ਹਾਂ) ਤੂੰ ਆਪਣਾ ਜੀਵਨ ਸਵਾਰ ਲਏਂਗੀ, ਤੇਰੀ ਕੁਲ ਭੀ ਤੇਰੇ ਨਾਲ ਮੁਕਤ ਹੋ ਜਾਇਗੀ ।੨।ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ, ਉਸ ਨੇ ਆਪਣੇ ਹੁਕਮ ਵਿਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ ।ਹੇ ਦੀਨਾਂ ਤੇ ਦਇਆ ਕਰਨ ਵਾਲੇ ਸਦਾ ਕਾਇਮ ਰਹਿਣ ਵਾਲੇ! ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ । (ਹੇ ਪ੍ਰਭੂ!) ਤੇਰਾ ਹੁਕਮ ਅਨੋਖਾ ਹੈ (ਭਾਵ, ਕੋਈ ਇਸ ਨੂੰ ਮੋੜ ਨਹੀਂ ਸਕਦਾ) ਤੂੰ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈਂ, ਹਰ ਥਾਂ ਤੂੰ ਖ਼ੁਦ ਆਪ ਮੌਜੂਦ ਹੈਂ ਤੇ ਤੂੰ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈਂ ।੧।English TranslationONE UNIVERSAL CREATOR GOD. BY THE GRACE OF THE TRUE GURU: VAAR OF SOOHEE, WITH SHALOKS OF THE THIRD MEHL:SHALOK, THIRD MEHL:In her red robes, the discarded bride goes out, seeking enjoyment with another's husband. She leaves the husband of her own home, enticed by her love of duality. She finds it sweet, and eats it up; her excessive sensuality only makes her disease worse. She forsakes the Lord, her sublime Husband, and then later, she suffers the pain of separation from Him. But she who becomes Gurmukh, turns away from corruption and adorns herself, attuned to the Love of the Lord. She enjoys her celestial Husband Lord, and enshrines the Lord's Name within her heart. She is humble and obedient; she is His virtuous bride forever; the Creator unites her with Himself. O Nanak, she who has obtained the True Lord as her husband, is a happy soul-bride forever. || 1 || THIRD MEHL: O meek, red-robed bride, keep your Husband Lord always in your thoughts. O Nanak, your life shall be embellished, and your generations shall be saved along with you. || 2 || PAUREE: He Himself established His throne, in the Akaashic ethers and the nether worlds. By the Hukam of His Command, He created the earth, the true home of Dharma. He Himself created and destroys; He is the True Lord, merciful to the meek. You give sustenance to all; how wonderful and unique is the Hukam of Your Command! You Yourself are permeating and pervading; You Yourself are the Cherisher. || 1 ||

    ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

    Play Episode Listen Later May 20, 2025 3:52


    ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || 

    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

    Play Episode Listen Later May 18, 2025 3:01


    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord's lotus feet, obtains the pool of ambrosial nectar. || 1 || Your humble servant awakes in the Love of the Lord's Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥ

    Play Episode Listen Later May 18, 2025 3:52


      ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

    Play Episode Listen Later May 16, 2025 7:01


    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord's humble Saints meditate on the Lord; they are imbued with the deep crimson color of the Guru's Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || 

    ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ

    Play Episode Listen Later May 16, 2025 5:14


       ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।SORAT'H, FIFTH MEHL:As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord's Darshan; he has met God, the Inner-knower, the Searcher of hearts. || 4 || 5 || 16 ||

    ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧ

    Play Episode Listen Later May 14, 2025 8:14


    ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।SORAT'H, FIRST MEHL:The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru's Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru's Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥

    Play Episode Listen Later May 14, 2025 6:25


    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) ।(ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Jayt'h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God's Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt'h, the playful Husband Lord meets her, upon whose forehead such good destiny is recorded. || 4 ||

    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

    Play Episode Listen Later May 13, 2025 5:05


    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ।ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru's Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

    ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥

    Play Episode Listen Later May 13, 2025 6:35


    ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧।ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩।ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।RAAMKALEE, FIFTH MEHL:Sing the Kirtan of the Lord's Praises, and the Beej Mantra, the Seed Mantra. Even the homeless find a home in the world hereafter. Fall at the feet of the Perfect Guru; you have slept for so many incarnations — wake up! || 1 || Chant the Chant of the Lord's Name, Har, Har. By Guru's Grace, it shall be enshrined within your heart, and you shall cross over the terrifying world-ocean. || 1 || Pause || Meditate on the eternal treasure of the Naam, the Name of the Lord, O mind, and then, the screen of Maya shall be torn away. Drink in the Ambrosial Nectar of the Guru's Shabad, and then your soul shall be rendered immaculate and pure. || 2 || Searching, searching, searching, I have realized that without devotional worship of the Lord, no one is saved. So vibrate, and meditate on that Lord in the Saadh Sangat, the Company of the Holy; your mind and body shall be imbued with love for the Lord. || 3 || Renounce all your cleverness and trickery. O mind, without the Lord's Name, there is no place of rest. The Lord of the Universe, the Lord of the World, has taken pity on me. Nanak seeks the protection and support of the Lord, Har, Har. || 4 || 16 || 27 ||

    ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

    Play Episode Listen Later May 11, 2025 8:23


    ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

    ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

    Play Episode Listen Later May 11, 2025 6:58


    ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧।ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩।ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ।੪।੧੯।੪੯।O brother! Those whom (my mind) meets are filled with bliss, those who give (me) the gift of spiritual life, they (saints) are my (real) friends, I (desire) the dust of their feet. .रहाउ।O brother! At the feet of those Sant Jan, all sins are destroyed, peace is created in the mind from the intense heat of vices. Those human beings (of vices and sins) who are languishing in the deep dark well, are taken out (of that well) by giving them (those Sant Jan own) hands.O brother! In this human birth (when a human being gets a Sant Jan), the inscription written on his forehead from a very previous birth is revealed. Living in the Sangat of Prabhu's Sevak-Jan (all the hopes of that human being are fulfilled).O brother! The name of the Lord prevails in the mind of the man on whom the all-powerful Guru has shown mercy, all the fears (of him) that frighten the whole world vanish (because by the grace of the Guru) give him happiness. Location (Sadh-sang) is found.O original Lord of the world! O Lord, Master of all powers! O inaccessible God! O Infinite God! Thou art Nanak's refuge, Thou art Nanak's support (I have also met Nanak, Guru, Sant Jan).

    ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥

    Play Episode Listen Later May 9, 2025 5:15


     Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।The daily Hukamnama sahib from Sri Darbar Sahib Amritsar including Punjabi and English translation audioਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।SORAT'H, NINTH MEHL:In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog's tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

    ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

    Play Episode Listen Later May 8, 2025 5:14


    ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI DAAS JEE:  ONE UNIVERSAL CREATOR GOD. BY THE GRACE OF THE TRUE GURU:  There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||  

    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

    Play Episode Listen Later May 7, 2025 6:45


      ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।DHANAASAREE, FIFTH MEHL:Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord's Bani resounds within me. Says Nanak, I have built my eternal home; the Guru has constructed it for me. || 4 || 5 ||

    ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

    Play Episode Listen Later May 7, 2025 6:51


    ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ਧਨਾਸਰੀ ਮਹਲਾ ੫॥(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜਜਾਈਦਾ ਹੈ ।੪।੧੦।DHANAASAREE, FIFTH MEHL:I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥

    Play Episode Listen Later May 5, 2025 7:04


     ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।Meaning: O mind! You have not worshipped the Lord in the form of light, you have not been able to do even one thing (which was fit to be done). 1. Rahau.Those wise men who, after listening to all the teachings of the Vedas and Puranas, had hope in ritualistic practices (hoping that life would be restored through ritualistic practices), all remained immersed in (spiritual) death. Even the learned men rose up and left without their hopes being fulfilled (renouncing the world). 1.Many people went to the forests and became ascetics, did penance, and lived by eating carrots and radishes; Yogis, ritualistic practitioners, yogis who claim to be 'unseen', and monks - all these are recorded in the account of the accumulation of wealth (i.e., their means cannot save them from the fear of death). 2.A person who has put on (religious symbols) chakras etc. on his body, but love and devotion has not arisen in his heart, who sings ragas and raginis but has become a mere hypocrite, such a person does not receive anything from God. 3.The fear of time is upon the whole world, the deluded wise are also written in the same account (they are also in the fear of death). O Kabir! Say - those people who have understood the practice of love and devotion have become free (from the fear of death). 4.3.

    ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥

    Play Episode Listen Later May 4, 2025 8:33


     ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT'H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru's Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || 

    ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥

    Play Episode Listen Later May 4, 2025 12:01


    ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥DHANAASAREE, FIRST MEHL:That union with the Lord is acceptable, which is united in intuitive poise. Thereafter, one does not die, and does not come and go in reincarnation. The Lord's slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God's people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God's servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God's Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord's servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||

    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥

    Play Episode Listen Later May 3, 2025 7:26


     ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।SORAT�H, FIFTH MEHL:When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

    Play Episode Listen Later May 1, 2025 5:05


    ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru's Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

    ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

    Play Episode Listen Later May 1, 2025 5:55


     ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one's heart? || 2 || 3 ||

    ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥

    Play Episode Listen Later Apr 30, 2025 13:49


    ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ਅਰਥ:  ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ਅਰਥ:  ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂ ਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ (ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈ ਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ ਦੇ ਰਿਹਾ ਹੈ। ਹੇ ਭਾਈ! ਸਭ ਦਾਤਾਂ ਦੇਣ ਵਾਲਾ ਮਾਲਕ ਸਦਾ ਦਇਆਵਾਨ ਰਹਿੰਦਾ ਹੈ, ਉਸ ਨੂੰ ਕਦੇ ਭੀ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਹੇ ਭਾਈ! ਸਾਧ ਸੰਗਤਿ ਵਿਚ ਮਿਲ (-ਬੈਠ) , ਝਾਕਾ ਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰ ਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣ ਵਾਲੇ, ਭਗਤ = ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮ ਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਸਦਾ ਉਸ ਪਰਮਾਤਮਾ ਦਾ ਭਜਨ ਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾ ਪੈਦਾ ਕਰਨ ਵਾਲਾ ਹੈ।2। ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ ਅਰਥ:  (ਹੇ ਭਾਈ! ਕਦੇ ਕਿਸੇ ਨਾਲ) ਧੋਖਾ ਨਹੀਂ ਕਰਨਾ ਚਾਹੀਦਾ, (ਪਰਮਾਤਮਾ ਖਰੇ ਖੋਟੇ ਦੀ) ਪਛਾਣ ਕਰਨ ਦੀ ਸਮਰੱਥਾ ਰੱਖਦਾ ਹੈ। ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਹੈ, ਜੇਹੜੇ ਕਾਮ ਕ੍ਰੋਧ ਤਿਆਗ ਕੇ ਭਲਿਆਂ ਦੀ ਨਿੰਦਾ ਛੱਡ ਕੇ ਪ੍ਰਭੂ ਦੀ ਸਰਨ ਆ ਗਏ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ। ਨਾਨਕ ਬੇਨਤੀ ਕਰਦਾ ਹੈ (= ਹੇ ਭਾਈ!) ਜੇਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ, ਜੋ ਸਭ ਤੋਂ ਉੱਚਾ ਹੈ, ਜੋ ਅਪਹੁੰਚ ਹੈ ਤੇ ਬੇਅੰਤ ਹੈ, ਉਹ ਆਪਣੇ ਸੇਵਕਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ, ਉਸ ਦੇ ਸੋਹਣੇ ਕੋਮਲ ਚਰਨ ਉਸ ਦੇ ਸੇਵਕਾਂ ਲਈ ਆਸਰਾ ਹਨ।3। ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥ ਅਰਥ:  (ਹੇ ਭਾਈ! ਇਹ ਸਾਰਾ ਸੰਸਾਰ ਜੋ ਦਿੱਸ ਰਿਹਾ ਹੈ ਇਸ ਨੂੰ) ਧੂਏਂ ਦਾ ਪਹਾੜ (ਕਰ ਕੇ) ਵੇਖ (ਇਸ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ। ਮਾਇਆ ਦੇ ਜਿਤਨੇ ਭੀ ਮੌਜ-ਮੇਲੇ ਹਨ ਉਹ ਸਾਰੇ (ਕਿਸੇ ਦੇ) ਨਾਲ ਨਹੀਂ ਜਾਂਦੇ। ਹੇ ਭਾਈ! ਪਰਮਾਤਮਾ ਹੀ ਸਦਾ ਤੇਰੇ ਨਾਲ ਨਿਭਣ ਵਾਲਾ ਸਾਥੀ ਹੈ, ਦਿਨ ਰਾਤ ਹਰ ਵੇਲੇ ਉਸ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ। ਇਕ ਪਰਮਾਤਮਾ ਤੋਂ ਬਿਨਾ ਹੋਰ ਕੁਝ ਭੀ (ਸਦਾ ਟਿਕੇ ਰਹਿਣ ਵਾਲਾ) ਨਹੀਂ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਿਆਰ (ਮਨ ਵਿਚੋਂ) ਸਾੜ ਦੇਣਾ ਚਾਹੀਦਾ ਹੈ। ਹੇ ਭਾਈ! ਮਿੱਤਰ, ਜਵਾਨੀ, ਧਨ, ਆਪਣਾ ਹੋਰ ਸਭ ਕੁਝ = ਇਹ ਸਭ ਕੁਝ ਇਕ ਪਰਮਾਤਮਾ ਨੂੰ ਹੀ ਆਪਣੇ ਮਨ ਵਿਚ ਸਮਝ। ਨਾਨਕ ਬੇਨਤੀ ਕਰਦਾ ਹੈ (= ਹੇ ਭਾਈ!) ਪਰਮਾਤਮਾ ਵੱਡੀ ਕਿਸਮਤਿ ਨਾਲ ਮਿਲਦਾ ਹੈ (ਜਿਨ੍ਹਾਂ ਨੂੰ ਮਿਲਦਾ ਹੈ ਉਹ ਸਦਾ) ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।4। 4।13।

    ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥

    Play Episode Listen Later Apr 29, 2025 7:59


     ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥GUJRI, FOURTH MEHL:Be Merciful and attune my mind, so that I might meditate continually on the Lord�s Name, night and day. The Lord is all peace, all virtue and all wealth; remembering Him, all misery and hunger depart. || 1 || O my mind, the Lord�s Name is my companion and brother. Under Guru�s Instruction, I sing the Praises of the Lord�s Name; it shall be my help and support in the end, and it shall deliver me in the Court of the Lord. || 1 || Pause || You Yourself are the Giver, O God, Inner-knower, Searcher of hearts; by Your Grace, You have infused longing for You in my mind. My mind and body long for the Lord; God has fulfilled my longing. I have entered the Sanctuary of the True Guru. || 2 || Human birth is obtained through good actions; without the Name, it is cursed, totally cursed, and it passes away in vain. Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. || 3 || Those humble beings, who have entered the Sanctuary of the Lord God, Har, Har, are blessed with glory in the Court of the Lord, Har, Har. Blessed, blessed and congratulations, says God to His humble servant. O servant Nanak, He embraces him, and blends him with Himself. || 4 || ਗੁਜਰੀ, ਚੌਥਾ ਮਹਿਲ:ਮਿਹਰਬਾਨ ਹੋ ਅਤੇ ਮੇਰੇ ਚਿੱਤ ਨੂੰ ਰੰਗਤ ਕਰ, ਤਾਂ ਜੋ ਮੈਂ ਦਿਨ ਰਾਤ ਪ੍ਰਭੂ ਦੇ ਨਾਮ ਦਾ ਸਿਮਰਨ ਕਰਾਂ। ਪ੍ਰਭੂ ਸਾਰੇ ਸ਼ਾਂਤੀ, ਸਾਰੀਆਂ ਨੇਕੀਅਤੇ ਸਾਰੀ ਦੌਲਤ ਹੈ; ਉਸ ਨੂੰ ਯਾਦ ਕਰਨ ਦੁਆਰਾ ਸਾਰੇ ਦੁੱਖ ਅਤੇ ਭੁੱਖ ਦੂਰ ਹੋ ਜਾਂਦੇ ਹਨ। || 1 || ਹੇ ਮੇਰੇ ਮਨ, ਸੁਆਮੀ ਦਾ ਨਾਮਮੇਰਾ ਸਾਥੀ ਅਤੇ ਭਰਾ ਹੈ। ਗੁਰਾਂ ਦੇ ਉਪਦੇਸ਼ ਅਧੀਨ, ਮੈਂ ਪ੍ਰਭੂ ਦੇ ਨਾਮ ਦਾ ਜੱਸ ਗਾਇਨ ਕਰਦਾ ਹਾਂ; ਇਹ ਅੰਤ ਵਿੱਚ ਮੇਰੀ ਸਹਾਇਤਾਅਤੇ ਆਸਰਾ ਹੋਵੇਗਾ, ਅਤੇ ਇਹ ਮੈਨੂੰ ਪ੍ਰਭੂ ਦੇ ਦਰਬਾਰ ਵਿੱਚ ਪੇਸ਼ ਕਰੇਗਾ। || 1 || ਵਿਰਾਮ || ਤੂੰ ਆਪ ਹੀ ਦਾਤਾਰ ਹੈਂ, ਹੇ ਹਰੀ, ਅੰਤਰਜਾਮੀ, ਦਿਲਾਂ ਦੀ ਖੋਜ ਕਰਨ ਵਾਲਾ; ਤੇਰੀ ਰਹਿਮਤ ਸਦਕਾ, ਤੂੰ ਮੇਰੇ ਚਿੱਤ ਅੰਦਰ ਤੇਰੇ ਲਈ ਤਾਂਘ ਪੈਦਾ ਕਰ ਦਿੱਤੀ ਹੈ। ਮੇਰਾਮਨ ਅਤੇ ਸਰੀਰ ਪ੍ਰਭੂ ਲਈ ਤਰਸਦਾ ਹੈ; ਰੱਬ ਨੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ। ਮੈਂ ਸੱਚੇ ਗੁਰਾਂ ਦੀ ਪਨਾਹ ਲਈ ਹੈ। || 2 || ਮਨੁੱਖਾਜਨਮ ਚੰਗੇ ਕਰਮਾਂ ਦੁਆਰਾ ਪ੍ਰਾਪਤ ਹੁੰਦਾ ਹੈ; ਨਾਮ ਦੇ ਬਾਝੋਂ, ਇਹ ਸਰਾਪਿਆ ਹੋਇਆ ਹੈ, ਪੂਰੀ ਤਰ੍ਹਾਂ ਸਰਾਪਿਆ ਹੋਇਆ ਹੈ, ਅਤੇਇਹ ਵਿਅਰਥ ਚਲਾ ਜਾਂਦਾ ਹੈ। ਪ੍ਰਭੂ ਦੇ ਨਾਮ ਦੇ ਬਾਝੋਂ ਮਨੁੱਖ ਨੂੰ ਉਸ ਦੇ ਸੁਆਦਲੇ ਖਾਣ ਲਈ ਦੁੱਖ ਹੀ ਮਿਲਦਾ ਹੈ। ਉਸ ਦਾ ਮੂੰਹਬੇਕਾਰ ਹੈ, ਅਤੇ ਉਸ ਦੇ ਚਿਹਰੇ ਉੱਤੇ ਵਾਰ-ਵਾਰ ਥੁੱਕਿਆ ਜਾਂਦਾ ਹੈ। || 3 || ਜਿਨ੍ਹਾਂ ਮਨੁੱਖਾਂ ਨੇ ਵਾਹਿਗੁਰੂ ਸੁਆਮੀ ਵਾਹਿਗੁਰੂ ਦੀਪਨਾਹ ਲਈ ਹੈ, ਉਹ ਵਾਹਿਗੁਰੂ ਵਾਹਿਗੁਰੂ ਦੇ ਦਰਬਾਰ ਅੰਦਰ ਵਡਿਆਈ ਪ੍ਰਾਪਤ ਕਰਦੇ ਹਨ। ਧੰਨ ਧੰਨ, ਮੁਬਾਰਕ ਅਤੇ ਮੁਬਾਰਕ, ਵਾਹਿਗੁਰੂ ਆਪਣੇ ਨਿਮਾਣੇ ਸੇਵਕ ਨੂੰ ਆਖਦਾ ਹੈ। ਹੇ ਦਾਸ ਨਾਨਕ, ਉਹ ਉਸ ਨੂੰ ਗਲਵੱਕੜੀ ਪਾ ਲੈਂਦਾ ਹੈ ਅਤੇ ਉਸ ਨੂੰ ਆਪਣੇ ਨਾਲਮਿਲਾ ਲੈਂਦਾ ਹੈ। || ੪|| ੪||

    ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

    Play Episode Listen Later Apr 28, 2025 12:06


       ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

    ਰਾਮਕਲੀ ਮਹਲਾ ੧ ਸਿਧ ਗੋਸਟਿ     ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰ

    Play Episode Listen Later Apr 27, 2025 13:37


    ਰਾਮਕਲੀ ਮਹਲਾ ੧ ਸਿਧ ਗੋਸਟਿ     ੴ ਸਤਿਗੁਰ ਪ੍ਰਸਾਦਿ ॥ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41। ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ਅਰਥ: ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ। ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) । 42||ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥ਅਰਥ: (ਪ੍ਰਸ਼ਨ:) = (ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ? ਤੂੰ ਕਿਸ ਗੁਰੂ ਦਾ ਚੇਲਾ ਹੈਂ? ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ, (ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ। 43। ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ। ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ। ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ। ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ। 44। ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥ (ਪ੍ਰਸ਼ਨ:) ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ? ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ? ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ, ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ? ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ) ?। 45।ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥ ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥ਅਰਥ: (ਉੱਤਰ:) (ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ) ਮਨ ਵਿਚੋਂ ਖ਼ੁਦ-ਗ਼ਰਜ਼ੀ ਦੂਰ ਕਰਦਾ ਹੈ, ਵਿਤਕਰਾ ਮਿਟਾ ਦੇਂਦਾ ਹੈ, (ਸਭ ਨਾਲ) ਸਾਂਝ ਬਣਾਂਦਾ ਹੈ। (ਪਰ) ਜੋ ਮੂਰਖ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹਦੇ ਲਈ ਜਗਤ ਕਰੜਾ ਹੈ (ਭਾਵ, ਜੀਵਨ ਦੁੱਖਾਂ ਦੀ ਖਾਣ ਹੈ) । ਇਹ (ਜਗਤ ਦਾ ਦੁਖਦਾਈ-ਪਣ ਰੂਪ) ਲੋਹਾ ਤਦੋਂ ਹੀ ਖਾਧਾ ਜਾ ਸਕਦਾ ਹੈ ਜੇ ਸਤਿਗੁਰੂ ਦਾ ਸ਼ਬਦ ਕਮਾਈਏ (ਭਾਵ, ਗੁਰੂ ਦੇ ਹੁਕਮ ਵਿਚ ਤੁਰੀਏ) । (ਬੱਸ! ਇਹ ਹੈ ਮੋਮ ਦੇ ਦੰਦਾਂ ਨਾਲ ਲੋਹੇ ਨੂੰ ਚੱਬਣਾ) । ਹੇ ਨਾਨਕ! ਜੋ ਮਨੁੱਖ (ਆਪਣੇ) ਅੰਦਰ ਤੇ ਬਾਹਰ (ਸਾਰੇ ਜਗਤ ਵਿਚ) ਇਕ ਪ੍ਰਭੂ ਨੂੰ (ਮੌਜੂਦ) ਸਮਝਦਾ ਹੈ ਉਸ ਦੀ ਤ੍ਰਿਸ਼ਨਾ ਦੀ ਅੱਗ ਸਤਿਗੁਰੂ ਦੀ ਰਜ਼ਾ ਵਿਚ ਤੁਰਿਆਂ ਮਿਟ ਜਾਂਦੀ ਹੈ। 46।

    ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥

    Play Episode Listen Later Apr 26, 2025 11:57


     ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।SORAT'H, THIRD MEHL, DU-TUKAS:He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one's consciousness is attached to the Lord's Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher's Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I

    ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜ

    Play Episode Listen Later Apr 25, 2025 7:08


    ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ।ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧।ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨।ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭਜੀਵਾਂ ਨੂੰ ਆਸਰਾ ਦੇਂਦਾ ਹੈ।੩।ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।RAAG GOND, FIFTH MEHL, CHAU-PADAS, SECOND HOUSE:ONE UNIVERSAL CREATOR GOD. BY THE GRACE OF THE TRUE GURU:He fashioned the soul and the breath of life, and infused His Light into the dust; He exalted you and gave you everything to use, and food to eat and enjoy — how can you forsake that God, you fool! Where else will you go? || 1 || Commit yourself to the service of the Transcendent Lord. Through the Guru, one understands the Immaculate, Divine Lord. || 1 || Pause || He created plays and dramas of all sorts; He creates and destroys in an instant; His state and condition cannot be described. Meditate forever on that God, O my mind. || 2 || The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. || 3 || The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 ||

    ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥

    Play Episode Listen Later Apr 23, 2025 4:28


    ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ।੧।ਰਹਾਉ।ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ।੧।ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ।੨।ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩।ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।O brother! The God who is pervading all beings, keep chanting His (name) with the tongue (in this way), no sorrow can prevail. 1. Stay.O brother! Mother, father, son, Maya-(none of these can become a companion of a being forever), (cannot be helpful even when sorrow occurs). By remaining in the company of the Guru, one can remove all sorrows and troubles. 1.O brother! The world is trapped in the craving for Maya, the hunger for Maya, and the burning of Maya. Those who praise God, (their hearts) become cold and cool. 2.O brother! Even after making millions of efforts, one does not get satisfaction (from the craving for Maya). Singing songs of the Lord's praise, the mind becomes satisfied. 3.O Lord, who knows everyone's heart! O Master! Your servant (Nanak) requests (at your door) that you give the gift of your devotion.4.5.10.

    ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

    Play Episode Listen Later Apr 23, 2025 4:48


    ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।Hey brother! God is the greatest god (he is, we creatures are his children) He has always protected his children. (Those people who take refuge in him, within them) peace, spiritual stability, happiness and joy arise, their service-meditation becomes successful. 1. Stay. Hey brother! The Lord who has (the most) glory has heard the pleas of his devotees (forever) and has given them the gift of spiritual life by eradicating the disease (from them). 1.Hey brother! That Lord-Father has blessed us children forever, and has filled us with the power of His name. O Nanak! The Lord-Father has always given us children the fruits we want, we should always be grateful to that Lord. 2.16.80.

    ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

    Play Episode Listen Later Apr 21, 2025 7:37


     ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।DHANAASAREE, FOURTH MEHL:Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

    ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

    Play Episode Listen Later Apr 21, 2025 5:00


     ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।SORAT'H, FIFTH MEHL:I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru's Sanctuary; service to Him does not go in vain. || 1 || Pause || There is peace within the home of one's heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

    O brother! The name of God is of astonishing power.

    Play Episode Listen Later Apr 20, 2025 7:36


    O brother! The name of God is of astonishing power. (But this name) the Lord Himself makes it heard (to a fortunate person). In this life full of conflicts, that person attains the name of God who remains in the presence of the Guru. 1. Stay.O brother! It cannot be told at what price the name of God can be obtained and how powerful this name is. Those people who have fixed their mind on the name of God are the fortunate ones. The person who accepts the advice of the Guru who never gets tired, that person constantly establishes the thought of the qualities of the Lord (within himself). But the Lord gives this thought only to the one on whom He Himself bestows. 1.O brother! We do every work of our lives only with the support of ego, (so when we think about it in our) mind (with wheat), then because of this ego, we are completely foolish. This ego can be removed (from within us) only by the grace of the Guru. (The Guru also unites) him on whom the Lord Himself bestows His grace. 2.(O brother! This worldly wealth of Maya (creates) great ego (in the mind of man). And, a man who remains immersed in ego does not attain respect (in the presence of the Lord). O brother! Leaving aside ego, one always remains in spiritual bliss. O brother! I, taking the advice of the Guru, keep praising and glorifying that ever-lasting Lord. 3.O brother! That Creator Himself creates (the entire creation); apart from Him there is no other (with such a state). The man whom the Creator connects (with His) ever-lasting Name, that man appears (in the remembrance of the Name). O Nanak! The person who meditates on the Name always remains in spiritual bliss (both in this world and) in the next world. 4.8. ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।

    ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥

    Play Episode Listen Later Apr 18, 2025 8:37


    ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧।ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨।ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥SHALOK, THIRD MEHL:Those who meet the True Guru, ever sing the Kirtan of the Lord's Praises. The Lord's Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru's Feet. Servant Nanak is the Lord's slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru's Grace, they are redeemed; their egos are burnt away through the Word of the Shabad. || 2 || PAUREE: The Lord's Name is my immortal, unfathomable, imperishable Creator Lord, the Architect of Destiny. I serve the Lord's Name, I worship the Lord's Name, and my soul is imbued with the Lord's Name. I know of no other as great as the Lord's Name; the Lord's Name shall deliver me in the end. The Generous Guru has given me the Lord's Name; blessed, blessed are the Guru's mother and father. I ever bow in humble reverence to my True Guru; meeting Him, I have come to know the Lord's Name. || 16 ||

    ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥

    Play Episode Listen Later Apr 18, 2025 4:34


    ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।Meaning: O brother! That (God) alone should be considered as the (real) companion, (who is) never separated from us in this world or in the hereafter. That happiness should be called the lesser happiness which ends in the blink of an eye. Stay.O brother! Wherever I look, God is present there, He is not far from any place. O (my) mind! Always remember that Lord, who is dwelling in all.1.O brother! That Lord of mine nourishes (everyone) by giving food, (by His grace) there is no lack of anything. That Lord keeps taking care of us with every breath (of ours).2.O brother! The Lord who cannot be deceived, cannot be destroyed, whose being is supreme and astonishing, whose equal is none other, His devotees continue to enjoy spiritual bliss by chanting His name. 3.O Lord of mercy! Grant me that understanding by whose blessings I may remember You alone. O Lord! Nanak begs (from You) the dust of the feet of Your saints. 4.3.27.

    ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

    Play Episode Listen Later Apr 17, 2025 6:30


     ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰਅੱਖੀਂ ਦਿੱਸਦਾ ਹੀ ਨਹੀਂ।੧।ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ।(ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।DHANAASAREE, FIFTH MEHL:The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||ONE UNIVERSAL CREATOR GOD. BY THE GRACE OF THE TRUE GURU:When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥

    Play Episode Listen Later Apr 16, 2025 15:22


      ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥SORAT'H, FIRST MEHL:Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord's Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

    Play Episode Listen Later Apr 15, 2025 7:56


      ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।RAAG SORAT'H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

    ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

    Play Episode Listen Later Apr 14, 2025 4:58


    ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀਆਪਣੇ ਅੰਗ-ਸੰਗ ਵੇਖਾਂ।੧।ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨।ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥ ਅਰਥ: (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪।SHALOK, FIFTH MEHL:O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 || FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 || PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||

    Claim AUDIO GURBANI

    In order to claim this podcast we'll send an email to with a verification link. Simply click the link and you will be able to edit tags, request a refresh, and other features to take control of your podcast page!

    Claim Cancel