Podcasts about shabad

  • 46PODCASTS
  • 548EPISODES
  • 25mAVG DURATION
  • 5WEEKLY NEW EPISODES
  • Mar 28, 2025LATEST

POPULARITY

20172018201920202021202220232024


Best podcasts about shabad

Latest podcast episodes about shabad

AUDIO GURBANI
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ 

AUDIO GURBANI

Play Episode Listen Later Mar 28, 2025 2:58


 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

AUDIO GURBANI
Gather in and cherish forever the wealth of the Lord's Name, deep within; He cherishes and nurtures all beings and creatures.

AUDIO GURBANI

Play Episode Listen Later Mar 18, 2025 5:19


ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ(ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ।(ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ।ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ(ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord's Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord's Name. || 1 || Serving the Guru, one obtains the wealth of the Lord's Name. He is illumined and enlightened within, and he meditates on the Lord's Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

AUDIO GURBANI
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆ

AUDIO GURBANI

Play Episode Listen Later Mar 16, 2025 9:47


ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT'H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord's elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

AUDIO GURBANI
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆ

AUDIO GURBANI

Play Episode Listen Later Mar 11, 2025 9:47


ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT'H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord's elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

AUDIO GURBANI
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

AUDIO GURBANI

Play Episode Listen Later Mar 10, 2025 3:52


 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || 

AUDIO GURBANI
Without serving the True Guru, he suffers in terrible pain, and throughout the four ages, he wanders aimlessly.

AUDIO GURBANI

Play Episode Listen Later Mar 8, 2025 6:56


 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।੪॥੧੧॥SORAT'H, THIRD MEHL:Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord's Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥

AUDIO GURBANI
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹ

AUDIO GURBANI

Play Episode Listen Later Mar 7, 2025 6:56


  ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕਜੀਵਨ ਦੀ ਸਮਝ ਬਖ਼ਸ਼।੧।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾਹੈ।੨।ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖਆਦਰ-ਮਾਣ ਪਾਂਦੇ ਹਨ।੪।੧੧।SORAT'H, THIRD MEHL:Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord's Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

AUDIO GURBANI
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂ

AUDIO GURBANI

Play Episode Listen Later Mar 2, 2025 13:57


   ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥DHANAASAREE, FIRST MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru's Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru's Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

New Books in Psychoanalysis
Peter Shabad, "Passion, Shame, and the Freedom to Become: Seizing the Vital Moment in Psychoanalysis" (Routledge, 2024)

New Books in Psychoanalysis

Play Episode Listen Later Feb 25, 2025 95:55


Passion, Shame, and the Freedom to Become: Seizing the Vital Moment in Psychoanalysis (Routledge, 2025), by Peter Shabad, examines how humans can overcome feelings of shame through self‑acceptance and regain their innate passion and freedom to grow. Shabad examines in detail how self-shaming and passivity are intertwined with the fatalism of self-pity, envy, resentment, and ultimately, regret for not "seizing the vital moments" in life. From birth on, children attempt to contribute to the human endeavor through their innate passion. Parental receptivity enables a child to plant seeds of belonging, inspiring the generative passion necessary for furthering development. Exposed vulnerability due to the lack of receptivity leads to feelings of shame and self-consciousness; as human beings, we interpret our misfortunes and limitations as punishments and reverse our passion into an inhibited passivity. Shabad envisions psychotherapy as a pathway through which individuals learn to inclusively accept all aspects of their inner lives in order to embark on their journey of self-acceptance. He emphasizes the need for therapists to view patients as active agents in this process. Passion, Shame, and the Freedom to Become is a must read for psychoanalysts, psychotherapists, and anyone interested in developing a deeper understanding of the dynamics of shame and passion in our lives. Akilesh Ayyar is a spiritual teacher and writer in New York. He can be reached at ayyar@akilesh.com. Learn more about your ad choices. Visit megaphone.fm/adchoices Support our show by becoming a premium member! https://newbooksnetwork.supportingcast.fm/psychoanalysis

New Books Network
Peter Shabad, "Passion, Shame, and the Freedom to Become: Seizing the Vital Moment in Psychoanalysis" (Routledge, 2024)

New Books Network

Play Episode Listen Later Feb 25, 2025 95:55


Passion, Shame, and the Freedom to Become: Seizing the Vital Moment in Psychoanalysis (Routledge, 2025), by Peter Shabad, examines how humans can overcome feelings of shame through self‑acceptance and regain their innate passion and freedom to grow. Shabad examines in detail how self-shaming and passivity are intertwined with the fatalism of self-pity, envy, resentment, and ultimately, regret for not "seizing the vital moments" in life. From birth on, children attempt to contribute to the human endeavor through their innate passion. Parental receptivity enables a child to plant seeds of belonging, inspiring the generative passion necessary for furthering development. Exposed vulnerability due to the lack of receptivity leads to feelings of shame and self-consciousness; as human beings, we interpret our misfortunes and limitations as punishments and reverse our passion into an inhibited passivity. Shabad envisions psychotherapy as a pathway through which individuals learn to inclusively accept all aspects of their inner lives in order to embark on their journey of self-acceptance. He emphasizes the need for therapists to view patients as active agents in this process. Passion, Shame, and the Freedom to Become is a must read for psychoanalysts, psychotherapists, and anyone interested in developing a deeper understanding of the dynamics of shame and passion in our lives. Akilesh Ayyar is a spiritual teacher and writer in New York. He can be reached at ayyar@akilesh.com. Learn more about your ad choices. Visit megaphone.fm/adchoices Support our show by becoming a premium member! https://newbooksnetwork.supportingcast.fm/new-books-network

New Books in Psychology
Peter Shabad, "Passion, Shame, and the Freedom to Become: Seizing the Vital Moment in Psychoanalysis" (Routledge, 2024)

New Books in Psychology

Play Episode Listen Later Feb 25, 2025 95:55


Passion, Shame, and the Freedom to Become: Seizing the Vital Moment in Psychoanalysis (Routledge, 2025), by Peter Shabad, examines how humans can overcome feelings of shame through self‑acceptance and regain their innate passion and freedom to grow. Shabad examines in detail how self-shaming and passivity are intertwined with the fatalism of self-pity, envy, resentment, and ultimately, regret for not "seizing the vital moments" in life. From birth on, children attempt to contribute to the human endeavor through their innate passion. Parental receptivity enables a child to plant seeds of belonging, inspiring the generative passion necessary for furthering development. Exposed vulnerability due to the lack of receptivity leads to feelings of shame and self-consciousness; as human beings, we interpret our misfortunes and limitations as punishments and reverse our passion into an inhibited passivity. Shabad envisions psychotherapy as a pathway through which individuals learn to inclusively accept all aspects of their inner lives in order to embark on their journey of self-acceptance. He emphasizes the need for therapists to view patients as active agents in this process. Passion, Shame, and the Freedom to Become is a must read for psychoanalysts, psychotherapists, and anyone interested in developing a deeper understanding of the dynamics of shame and passion in our lives. Akilesh Ayyar is a spiritual teacher and writer in New York. He can be reached at ayyar@akilesh.com. Learn more about your ad choices. Visit megaphone.fm/adchoices Support our show by becoming a premium member! https://newbooksnetwork.supportingcast.fm/psychology

AUDIO GURBANI
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ

AUDIO GURBANI

Play Episode Listen Later Feb 25, 2025 13:57


 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁਜਾਚੈ ਸਾਚੁ ਸਰੂਪੁ ॥੮॥੧॥DHANAASAREE, FIRST MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru's Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru's Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

Gurmat Conversations with Gyani Amrik Singh
Ep 13: Real Peace And Bliss ( Kin Bidh Kushal ... Katha)

Gurmat Conversations with Gyani Amrik Singh

Play Episode Listen Later Feb 21, 2025 29:45


Waheguru Ji Ka Khalsa ,Waheguru Ji Ki FatehIn this Shabad, Gyani Amrik Singh reflects on how one can attain real peace and bliss in life. He explains that worldly pleasures and material gains are temporary and cannot bring lasting joy. Instead, he advises that the only way to experience true happiness is through Naam Simran (meditation on God's Name) and living according to divine virtues. He highlights the importance of Satsangat (holy company) and encourages devotees to engage in devotional worship, as this leads to inner fulfillment and spiritual liberation.The central message of this Shabad is that true well-being is not found in wealth or worldly achievements but in a deep, loving connection with God. Guru Ji reassures that those who dedicate themselves to God's remembrance are blessed with eternal peace.Waheguru Ji Ka Khalsa Waheguru Ji Ki Fateh, here is the latest episode of Gurmat Conversation. Please listen and let me know what you think, if you would like to support future episodes, here is a donation link: https://www.paypal.com/donate/?hosted_button_id=LSEQVBVWX5LV8

AUDIO GURBANI
ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ

AUDIO GURBANI

Play Episode Listen Later Feb 18, 2025 9:58


ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥ਅਰਥ: ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ।ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ। ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਦਾਸ ਨਾਨਕ! ਆਖ-) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧।ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ਅਰਥ: ਹੇ ਭਾਈ! ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ। (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ) ।ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ।੨।ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥ ਅਰਥ: ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ। ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ। (ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ। (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ।ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ। (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ।ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ।੫।SHALOK,  THIRD MEHL: Cursed are the hopes in the love of duality; they tie the consciousness to love and attachment to Maya. One who forsakes the peace of the Lord in exchange for straw, and forgets the Naam, suffers in pain. The ignorant self-willed manmukhs are blind. They are born, only to die again, and continue coming and going. Their affairs are not resolved, and in the end, they depart, regretting and repenting. One who is blessed with the Lord's Grace, meets the True Guru; he alone meditates on the Name of the Lord, Har, Har. Imbued with the Naam, the humble servants of the Lord find a lasting peace; servant Nanak is a sacrifice to them.  || 1 ||   THIRD MEHL:  Hope and desire entice the world; they entice the whole universe. Everyone, and all that has been created, is under the domination of Death. By the Hukam of the Lord's Command, Death seizes the mortal; he alone is saved, whom the Creator Lord forgives. O Nanak, by Guru's Grace, this mortal swims across, if he abandons his ego. Conquer hope and desire, and remain unattached; contemplate the Word of the Guru's Shabad.  || 2 ||   PAUREE:  Wherever I go in this world, I see the Lord there. In the world hereafter as well, the Lord, the True Judge Himself, is pervading and permeating everywhere.

AUDIO GURBANI
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

AUDIO GURBANI

Play Episode Listen Later Feb 17, 2025 7:15


  ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।RAAMKALEE, FIRST MEHL:Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord's Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

AUDIO GURBANI
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇ

AUDIO GURBANI

Play Episode Listen Later Feb 13, 2025 15:56


ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ DHANAASAREE, FIFTH MEHL, SIXTH HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with mme, He will break the bonds of Maya for me; my mind is imbued with the Word of the Guru's Shabad. I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. || 8 || Second Pause || 1 || 3 ||

AUDIO GURBANI
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ {

AUDIO GURBANI

Play Episode Listen Later Jan 18, 2025 11:25


  ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥  ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩। SHALOK, THIRD MEHL: O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||,

AUDIO GURBANI
ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮ

AUDIO GURBANI

Play Episode Listen Later Jan 14, 2025 7:04


  ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧। SORAT'H, FIFTH MEHL, THIRD HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

AUDIO GURBANI
Jan 03 | 2024 | Hukamnama Sahib |  ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ

AUDIO GURBANI

Play Episode Listen Later Jan 3, 2025 7:04


  ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧। SORAT'H, FIFTH MEHL, THIRD HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

AUDIO GURBANI
Dec 29 | 2024 | Hukamnama Sahib | ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ

AUDIO GURBANI

Play Episode Listen Later Dec 29, 2024 14:50


ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ  ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥ WADAHANS, FIRST MEHL: The One who creates and dissolves the world — that Lord and Master alone knows His creative power. Do not search for the True Lord far away; recognize the Word of His Shabad in each and every heart. Recognize the True Word of the Shabad, and do not think that the Lord is far away; He created this creation. Meditating on the Naam, the Name of the Lord, peace is obtained; without the Naam, it is a losing game. The One who established the Universe — He alone knows the Way; what can anyone say? The One who established the world cast the net over it; accept Him as your Lord and Master. || 1 || O Baba, they have come, and now they must get up and depart; this world is only a way-station. Upon each and every head, the True Lord writes their destiny of pain and pleasure, according to their past actions. He bestows pain and pleasure, according to the deeds done; the record of these actions stays with the soul. They do those deeds which the Creator Lord causes them to do; they attempt no other actions. The Lord Himself is detached, while the world is entangled in conflict; by His Command, He emancipates it. They may put this off today, but tomorrow they are seized by death; in love with duality, they practice corruption. || 2 || The path of death is dark and dismal; the way cannot be seen. There is no water, no quilt or mattress, and no food there. There is no food there, no honor or water, no clothes or decorations. The chain is put around one's neck, and the Messenger of Death standing over his head strikes him; he cannot see the door of his home. The seeds planted on this path do not sprout; bearing the load of sin on his head, he regrets and repents. Without the True Lord, no one is his friend; reflect upon this as true. || 3 || O Baba, they alone are known to weep and wail, who meet together and weep, chanting the Praises of the Lord. Defrauded by Maya and worldly affairs, the weepers weep. They weep for the sake of worldly affairs, and they do not wash off their own filth; the world is a dream. Like the juggler, deceiving by his tricks, one is deluded by egotism, falsehood and illusion. The Lord Himself reveals the Path; He Himself is the Doer of deeds. Those who are imbued with the Naam are protected by the Perfect Guru. O Nanak, they merge in celestial bliss. || 4 || 4 ||

AUDIO GURBANI
Dec 27 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

AUDIO GURBANI

Play Episode Listen Later Dec 27, 2024 3:52


ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।SHALOK THIRD MEHL:Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

AUDIO GURBANI
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮ

AUDIO GURBANI

Play Episode Listen Later Dec 27, 2024 4:58


ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।SHALOK THIRD MEHL:Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

AUDIO GURBANI
Dec 25 | 2024 | Hukamnama Sahib | ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥

AUDIO GURBANI

Play Episode Listen Later Dec 25, 2024 6:56


ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧। Sorth Third Mahal Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord's Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

AUDIO GURBANI
Dec 17 | 2024 | Hukamnama Sahib | ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊ

AUDIO GURBANI

Play Episode Listen Later Dec 17, 2024 11:57


  ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ kਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥  ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭। ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨। SORAT'H, THIRD MEHL, DU-TUKAS: He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one's consciousness is attached to the Lord's Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher's Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru's Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru's Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord's Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru's Bani, and the True Word of the Shabad, O Siblings of Destiny, are obtained only by Guru's Grace. O Nanak, with the Name of the Lord abiding in one's mind, no obstacles stand in one's way, O Siblings of Destiny. || 8 || 2 ||

AUDIO GURBANI
Dec 16| 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆ

AUDIO GURBANI

Play Episode Listen Later Dec 16, 2024 18:24


   SORTH THIRD MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord's devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru's Shabad. || 4 || God automatically does the work of those who love the Name of the Lord. By Guru's Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru's Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 || ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧||

AUDIO GURBANI
Dec 14 | 2024 | Hukamnama Sahib | .ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

AUDIO GURBANI

Play Episode Listen Later Dec 14, 2024 11:54


   ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru's Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord's Name. Those who praise the Word of the Guru's Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord's Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

AUDIO GURBANI
Nov 27 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ

AUDIO GURBANI

Play Episode Listen Later Nov 27, 2024 8:00


   ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬|| SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru's feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

AUDIO GURBANI
Nov 23 | 2024 | Hukamnama Sahib | ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪ

AUDIO GURBANI

Play Episode Listen Later Nov 23, 2024 11:25


 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥  ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩। O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||, SHALOK, THIRD MEHL:

AUDIO GURBANI
Nov 21 | 2024 | Hukamnama Sahib | ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ

AUDIO GURBANI

Play Episode Listen Later Nov 22, 2024 15:56


ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ DHANAASAREE, FIFTH MEHL, SIXTH HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with mme, He will break the bonds of Maya for me; my mind is imbued with the Word of the Guru's Shabad. I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

AUDIO GURBANI
Nov 20 | 2024 | ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ

AUDIO GURBANI

Play Episode Listen Later Nov 20, 2024 9:47


ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT'H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord's elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

AUDIO GURBANI
Nov 15 | 2024 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

AUDIO GURBANI

Play Episode Listen Later Nov 15, 2024 11:54


  ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru's Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord's Name. Those who praise the Word of the Guru's Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord's Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

AUDIO GURBANI
Nov 14 | 2024 | Hukamnama Sahib | ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦ

AUDIO GURBANI

Play Episode Listen Later Nov 14, 2024 9:32


ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥  ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨। ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧। Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God

AUDIO GURBANI
Nov 11 | 2024 | Hukamnama Sahib | ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾ

AUDIO GURBANI

Play Episode Listen Later Nov 11, 2024 14:45


   SORAT'H, FIRST MEHL, CHAU-TUKAS: The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord's Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 || The mind is comforted by the Comforter of the Naam. I fall at the Guru's feet — I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord's humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord's Love, and he is not impressed by the taste of the Name; the self-willed manmukh loses his honor. || 2 || He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death's door, he finds no place of rest; he receives the rewards of his own actions. || 3 || When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. || 4 || 3 || ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧। ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧। --- Support this podcast: https://podcasters.spotify.com/pod/show/gsjhampur/support

AUDIO GURBANI
Nov 09 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

AUDIO GURBANI

Play Episode Listen Later Nov 9, 2024 7:04


ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।SORAT'H, FIFTH MEHL, THIRD HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 || --- Support this podcast: https://podcasters.spotify.com/pod/show/gsjhampur/support

AUDIO GURBANI
Translation Hukamnama Sahib Nov 03 | 2024

AUDIO GURBANI

Play Episode Listen Later Nov 3, 2024 4:58


io ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||  --- Support this podcast: https://podcasters.spotify.com/pod/show/gsjhampur/support

AUDIO GURBANI
Nov 03 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ

AUDIO GURBANI

Play Episode Listen Later Nov 3, 2024 3:52


ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।  SHALOK THIRD MEHL:  Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. --- Support this podcast: https://podcasters.spotify.com/pod/show/gsjhampur/support

AUDIO GURBANI
Oct 30 | 2024 | Hukamnama Sahib | ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ

AUDIO GURBANI

Play Episode Listen Later Oct 30, 2024 8:39


  ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ(ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮। SORAT'H, FIRST MEHL: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru's Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru's Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 || --- Support this podcast: https://podcasters.spotify.com/pod/show/gsjhampur/support

AUDIO GURBANI
Oct 28 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

AUDIO GURBANI

Play Episode Listen Later Oct 28, 2024 7:04


ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧। SORAT'H, FIFTH MEHL, THIRD HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 || --- Support this podcast: https://podcasters.spotify.com/pod/show/gsjhampur/support

AUDIO GURBANI
Oct 23 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ

AUDIO GURBANI

Play Episode Listen Later Oct 23, 2024 7:04


ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧। SORAT'H, FIFTH MEHL, THIRD HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 || --- Support this podcast: https://podcasters.spotify.com/pod/show/gsjhampur/support

AUDIO GURBANI
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀ

AUDIO GURBANI

Play Episode Listen Later Oct 21, 2024 6:07


ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥  ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭। WADAHANS, THIRD MEHL: My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru's Bani, easily and intuitively becomes free of desire. || 4 --- Support this podcast: https://podcasters.spotify.com/pod/show/gsjhampur/support

Sikh Siyasat Podcasts
This Book Change My Thought Pattern: Satvir Kaur on “Shabad Jang” Book

Sikh Siyasat Podcasts

Play Episode Listen Later Oct 17, 2024 8:19


On 7 September 2024, a discussion was held on Dr. Sevak Singh's book "Shabad Zang" at Mai Bhago College, Ralla, District Mansa. Mrs. Satbir Kaur, a student of the college, presented her view about the book and said how this book gave a new shape to my understanding of words and changed the scale of my thinking. This News/Article This Book Change My Thought Pattern: Satvir Kaur on “Shabad Jang” Book appeared first on Sikh Siyasat News.

SinghStation
Thir Kar Baiso Shabad | Simarjit Kaur Faridabad

SinghStation

Play Episode Listen Later Oct 13, 2024 5:26


Thir Ghar Baiso ( ਥਿਰੁ ਘਰਿ ਬੈਸਹੁ ) Har Jan Pyare Written by Guru Arjan Dev Ji, this Shabad brings victory and success in all pursuits. It's a gentle reminder: everything will work out in your favor in the end.

AUDIO GURBANI
Sep 27 | 2024 | Hukamnama Sahib | ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

AUDIO GURBANI

Play Episode Listen Later Sep 27, 2024 6:12


SOOHEE, FIRST MEHL: My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathings? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. || 1 || So praise your Lord and Master, who created the creation. Filth sticks to the polluted mind; how rare are those who drink in the Ambrosial Nectar. Churn this Ambrosial Nectar, and drink it in; dedicate this mind to the Guru, and He will value it highly. I intuitively realized my God, when I linked my mind to the True Lord. I will sing the Lord's Glorious Praises with Him, if it pleases Him; how could I meet Him by being a stranger to Him? So praise your Lord and Master, who created the creation. || 2 || When He comes, what else remains behind? How can there be any coming or going then? When the mind is reconciled with its Beloved Lord, it is blended with Him. True is the speech of one who is imbued with the Love of his Lord and Master, who fashioned the body fortress from a mere bubble. He is the Master of the five elements; He Himself is the Creator Lord. He embellished the body with Truth. I am worthless; please hear me, O my Beloved! Whatever pleases You is True. One who is blessed with true understanding, does not come and go. || 3 || Apply such an ointment to your eyes, which is pleasing to your Beloved. I realize, understand and know Him, only if He Himself causes me to know Him. He Himself shows me the Way, and He Himself leads me to it, attracting my mind. He Himself causes us to do good and bad deeds; who can know the value of the Mysterious Lord? I know nothing of Tantric spells, magical mantras and hypocritical rituals; enshrining the Lord within my heart, my mind is satisfied. The ointment of the Naam, the Name of the Lord, is only understood by one who realizes the Lord, through the Word of the Guru's Shabad. || 4 || I have my own friends; why should I go to the home of a stranger? My friends are imbued with the True Lord; He is with them, in their minds. In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name. He Himself creates, establishes and beholds all, by the Pleasure of His Will. My friends are happy in the Love of the Lord; they nurture love for their Beloved. || 5 || If a blind man is made the leader, how will he know the way? He is impaired, and his understanding is inadequate; how will he know the way? How can he follow the path and reach the Mansion of the Lord's Presence? Blind is the understanding of the blind. Without the Lord's Name, they cannot see anything; the blind are drowned in worldly entanglements. Day and night, the Divine Light shines forth and joy wells up, when the Word of the Guru's Shabad abides in the mind. With your palms pressed together, pray to the Guru to show you the way. || 6 || If the man becomes a stranger to God, then all the world becomes a stranger to him. Unto whom should I tie up and give the bundle of my pains? The whole world is overflowing with pain and suffering; who can know the state of my inner self? Comings and goings are terrible and dreadful; there is no end to the rounds of reincarnation. Without the Naam, he is vacant and sad; he does not listen to the Word of the Guru's Shabad. If the mind becomes a stranger to God, then all the world becomes a stranger to him. || 7 || --- Support this podcast: https://podcasters.spotify.com/pod/show/gsjhampur/support

AUDIO GURBANI
Sep 19 | 2024 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

AUDIO GURBANI

Play Episode Listen Later Sep 19, 2024 8:20


 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ। (ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧। ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨। 'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨। SORAT'H, THIRD MEHL: The True Lord has blessed His devotees with the treasure of devotional worship, and the wealth of the Lord's Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru's Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord's Name. Through the True Word of Gurbani, he sings the Glorious Praises of the Lord; blessed with the Lord's Glance of Grace, he is enraptured. || 3 || The spiritual wisdom of the True Guru is a steady light within the heart. The Lord's decree is over the heads of even kings. Night and day, the Lord's devotees worship Him; night and day, they gather in the true profit of the Lord's Name. O Nanak, through the Lord's Name, one is emancipated; attuned to the Shabad, he finds the Lord. || 4 || 2 || --- Support this podcast: https://podcasters.spotify.com/pod/show/gsjhampur/support

AUDIO GURBANI
Sep 17 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ

AUDIO GURBANI

Play Episode Listen Later Sep 17, 2024 8:00


ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru's feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || SHALOK, FOURTH MEHL: --- Support this podcast: https://podcasters.spotify.com/pod/show/gsjhampur/support

AK Talk Show
ਕੀਰਤਨ ਦੀ ਸ਼ਕਤੀ, ਸ੍ਰੀ ਦਰਬਾਰ ਸਾਹਿਬ ਤੋਂ ਪਹਿਲੀ ਵਾਰ Live ਕਦੋਂ ਤੇ ਕਿਉਂ ਸ਼ੁਰੂ ਹੋਇਆ? 30 ਸਕਿੰਟ ‘ਚ ਗਾਇਆ ਸ਼ਬਦ | Ak Talk Show

AK Talk Show

Play Episode Listen Later Sep 14, 2024 98:25


In this episode of AK Talk Show, we explore the spiritual power of Kirtan, uncover the history of live Kirtan broadcasts from Sri Darbar Sahib, and hear the story behind a Shabad sung in just 30 seconds. A must-watch for all those seeking peace through Gurbani.

AUDIO GURBANI
Sep 11 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ

AUDIO GURBANI

Play Episode Listen Later Sep 11, 2024 7:04


ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧। SORAT'H, FIFTH MEHL, THIRD HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 || --- Support this podcast: https://podcasters.spotify.com/pod/show/gsjhampur/support

AUDIO GURBANI
ਨਾਮ ਸਿਮਰਨ ਤੇ ਆਤਮਿਕ ਅਨੰਦ ਚਿੰਤਨ

AUDIO GURBANI

Play Episode Listen Later Sep 10, 2024 62:22


ਨਾਮ ਸਿਮਰਨ ਤੇ ਆਤਮਿਕ ਅਨੰਦ ਚਿੰਤਨ ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥  SORAT'H, FIRST MEHL: Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord's Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 || --- Support this podcast: https://podcasters.spotify.com/pod/show/gsjhampur/support

AUDIO GURBANI
Sep 03 | 2024 | Hukamnama Sahib | ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥

AUDIO GURBANI

Play Episode Listen Later Sep 3, 2024 21:42


ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥  ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨। ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩। ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪। ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ WADAHANS, FOURTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU: Within my mind there is such a great yearning; how will I attain the Blessed Vision of the Lord's Darshan? I go and ask my True Guru; with the Guru's advice, I shall teach my foolish mind. The deluded mind is instructed in the Word of the Guru's Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord's Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. --- Support this podcast: https://podcasters.spotify.com/pod/show/gsjhampur/support

AUDIO GURBANI
Aug 29 | 2024 | Hukamnama Sahib | ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿ

AUDIO GURBANI

Play Episode Listen Later Aug 29, 2024 7:15


ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪। RAAMKALEE, FIRST MEHL: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord's Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 || --- Support this podcast: https://podcasters.spotify.com/pod/show/gsjhampur/support